ਅੰਮ੍ਰਿਤਸਰ: ਸੜਕ ਹਾਦਸੇ 'ਚ 'ਸਵੀਗੀ' 'ਚ ਕੰਮ ਕਰਨ ਵਾਲੇ ਨੌਜਵਾਨ ਦੀ ਹੋੋਈ ਮੌਤ - ਖੰਡਵਾਲਾ
ਅੰਮ੍ਰਿਤਸਰ: ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਕੋਟ ਧਰਮ ਚੰਦ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਦੀ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ 'ਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ "ਸਵੀਗੀ" ਕੰਪਨੀ ਵਿੱਚ ਕੰਮ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਛੇਹਰਟਾ ਦੀ ਐਸਐਚਓ ਰਾਜਵਿੰਦਰ ਕੌਰ ਨੇ ਦੱਸਿਆ ਕਿ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਕੇ ਇਤਲਾਹ ਕਰ ਦਿੱਤੀ ਗਈ ਹੈ।