ਮਲੋਟ 'ਚ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - ਮਲੋਟ ਤੋਂ ਵਿਧਾਇਕ ਅਜੈਬ ਸਿੰਘ ਭੱਟੀ
ਆਂਗਣਵਾੜੀ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਅੱਜ ਦੇ ਦਿਨ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਆਂਗਣਵਾੜੀ ਵਰਕਰਾਂ ਮਾਣ ਭੱਤੇ ਵਿੱਚ ਕੇਂਦਰ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਨੇ ਲਾਗੂ ਨਹੀਂ ਕੀਤਾ ਜਿਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆਂ, 'ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, 'ਤੇ ਆਂਗਣਵਾੜੀ ਵਰਕਰਾਂ ਨੇ ਐਲਾਨ ਕੀਤਾ, ਕਿ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ 10 ਤੋਂ 19 ਤਰੀਕ ਤੱਕ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਕਮਿਸ਼ਨਰ ਅਤੇ ਮਲੋਟ ਤੋਂ ਵਿਧਾਇਕ ਅਜੈਬ ਸਿੰਘ ਭੱਟੀ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੇ ਹੱਕਾਂ ਦਾ ਮੰਗ ਪੱਤਰ ਸੌਪਿਆ।