ਆਂਗਣਵਾੜੀ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਜਲੰਧਰ ਬੀਐੱਮਸੀ ਚੌਕ
ਜਲੰਧਰ: ਬੀਐੱਮਸੀ ਚੌਕ ਤੋਂ ਰੋਸ ਮਾਰਚ ਕੱਢਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਪਹੁੰਚ ਕੇ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ। ਐਤਵਾਰ ਨੂੰ ਪੂਰੇ ਦੇਸ਼ ਵਿੱਚ ਤਿੰਨ ਯੂਨੀਅਨ ਦੇ ਵੱਲੋਂ ਰੋਸ ਮਾਰਚ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਗ੍ਰਿਫ਼ਤਾਰੀਆਂ ਕਰਵਾਉਣ ਆਏ ਸੀ। ਉਨ੍ਹਾਂ ਨੇ ਕਿਹਾ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਕੇਂਦਰ ਸਰਕਾਰ ਨੇ ਜੋ ਆਰਡੀਨੈਂਸ ਪਾਸ ਕੀਤਾ ਹੈ, ਉਸ ਤੋਂ ਪੂਰੇ ਦੇਸ਼ ਦੇ ਕਿਸਾਨਾਂ ਨੂੰ ਸਰਕਾਰ ਤਬਾਹ ਕਰਨ 'ਤੇ ਉੱਤਰ ਗਈ ਹੈ। ਬਿਜਲੀ ਸੋਧ ਬਿੱਲ ਪਾਸ ਹੋਣ 'ਤੇ ਕਿਸਾਨਾਂ ਨੂੰ ਮੁਫਤ ਖੇਤੀ ਦੇ ਲਈ ਮਿਲਣ ਵਾਲੀ ਬਿਜਲੀ ਨਹੀਂ ਮਿਲੇਗੀ ਅਤੇ ਪੈਟਰੋਲ ਡੀਜ਼ਲ ਦੀ ਕੀਮਤਾਂ ਵਿੱਚ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਨੂੰ ਮੁਸ਼ਕਿਲ ਵਿਚ ਪਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਇਸ ਆਰਡੀਨੈਂਸ ਨੂੰ ਸਰਕਾਰ ਰੱਦ ਕਰੇ ਨਹੀਂ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰ ਆਪਣੀਆਂ ਗ੍ਰਿਫ਼ਤਾਰੀਆਂ ਵੀ ਕਰਵਾਉਣ ਲਈ ਤਿਆਰ ਹਨ।
Last Updated : Aug 10, 2020, 3:25 AM IST