ਪਟਿਆਲਾ 'ਚ ਆਂਗਣਵਾੜੀ ਵਰਕਰਾਂ ਵੱਲੋਂ ਕੀਤਾ ਗਿਆ ਜੇਲ੍ਹ ਭਰੋ ਅੰਦੋਲਨ - ਜੇਲ੍ਹ ਭਰੋ ਅੰਦੋਲਨ ਆਂਗਣਵਾੜੀ ਵਰਕਰਾਂ
ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੇ ਰੇਲਵੇ ਸਟੇਸ਼ਨ ਤੇ ਡਿਪਟੀ ਕਮਿਸ਼ਨਰ ਅਫ਼ਸਰ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਜੇਲ੍ਹ ਭਰੋ ਅੰਦੋਲਨ ਕੀਤਾ। ਪ੍ਰਦਰਸ਼ਨ ਰੈਗੂਲਰ ਭਰਤੀ, ਮਾਣ ਭੱਤਾ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਇਹ ਪ੍ਰਦਰਸ਼ਨ ਕੀਤਾ। ਪਟਿਆਲਾ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਾਣ ਭੱਤਾ, ਰੈਗੂਲਰ ਭਰਤੀ ਦੀਆਂ ਮਾਂਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ।