ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀ ਮੰਗਾਂ ਨੂੰ ਲੈਕੇ ਕੀਤੀ ਹੜਤਾਲ - ਹੜਤਾਲ
ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਦੇ ਤਹਿਤ ਆਂਗਣਵਾੜੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪੜ੍ਹਾਉਣ ਦਾ ਅਧਿਕਾਰ ਪਿਛਲੇ 45 ਸਾਲਾਂ ਤੋਂ ਆਂਗਣਵਾੜੀਆਂ ਕੋਲ ਹੈ। ਪਰ ਕੇਂਦਰ ਸਰਕਾਰ ਹੁਣ ਉਨ੍ਹਾਂ ਤੋਂ ਇਹ ਅਧਿਕਾਰ ਖੋਹਣ ਤੇ ਤੁਲੀ ਹੋਈ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਮੁਲਾਜ਼ਮਾਂ ਨੂੰ ਬੇਰੁਜ਼ਗਾਰ ਕਰ ਦੇਵੇਗੀ। ਇਸ ਤੋਂ ਇਲਾਵਾ ਆਂਗਣਵਾੜੀਆਂ ਛੋਟੇ ਮੋਟੇ ਖ਼ਰਚਿਆ ਲਈ ਵੀ ਫੰਡ ਤੋਂ ਵਾਂਝੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਰਾਹੀਂ ਇਕ ਮੰਗ ਪੱਤਰ ਪੰਜਾਬ ਦੇ ਸੀਐਮ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਆਪਣੀ ਹੜਤਾਲ ਨੂੰ ਅੱਗੇ ਹੋਰ ਵਧਾ ਦੇਣਗੇ।