ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਕਾਬੂ - robbers involved
ਅੰਮ੍ਰਿਤਸਰ: ਪੰਜਾਬ ’ਚ ਲਗਾਤਾਰ ਹੀ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦੇ ਤਹਿਤ ਹੁਣ ਅੰਮ੍ਰਿਤਸਰ ਦੇ ਵਿੱਚ ਵੀ ਪੁਲਿਸ ਵੱਲੋਂ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਹਨਾਂ ਤੋਂ 2 ਮੋਬਾਇਲ ਫੋਨ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਹ ਮੁਲਜ਼ਮ ਲੰਬੇ ਸਮੇਂ ਤੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜੋ ਹੁਣ ਪੁਲਿਸ ਦੇ ਅੜਿੱਕੇ ਚੜ੍ਹੇ ਹਨ।