ਚੂਰਾ ਪੋਸਤ ਸਮੇਤ 2 ਵਿਅਕਤੀ ਕਾਬੂ - ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ
ਫਾਜ਼ਿਲਕਾ: ਜ਼ਿਲਾ ਫਾਜ਼ਿਲਕਾ ਦੀ ਪੁਲਿਸ ਨੇ ਸੂਚਨਾ ਮਿਲਣ 'ਤੇ ਟਰੱਕ ਦੀ ਚੈਕਿੰਗ ਕਰਨ 'ਤੇ 60 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਬਹਾਵਵਾਲਾ ਦੇ ਐਸਐਚਓ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਖ਼ਬਰੀ ਕੋਲੋਂ ਸੂਚਨਾ ਮਿਲੀ ਸੀ ਕਿ ਰਾਜਸਥਾਨ ਵਾਲੇ ਪਾਸਿਓਂ ਇੱਕ ਟਰੱਕ ਵਿੱਚ ਕੁਝ ਲੋਕ ਚੂਰਾ ਪੋਸਤ ਲੈ ਕੇ ਆ ਰਹੇ ਹਨ। ਜਿਸ 'ਤੇ ਸਾਡੀ ਟੀਮ ਨੇ ਪਿੰਡ ਕੁਲਾਰ ਦੇ ਨੇੜੇ ਨਾਕਾਬੰਦੀ ਕੀਤੀ। ਜਿੱਥੇ ਸਾਨੂੰ ਰਾਜਸਥਾਨ ਵਾਲੇ ਪਾਸਿਓਂ ਇੱਕ ਟਰੱਕ ਨੰਬਰ RJ 19 GC 0342 ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਨਮਕ ਨਾਲ ਲੱਦੇ ਟਰੱਕ ਵਿੱਚ 60 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ ਹੈ। ਟਰੱਕ ਚਾਲਕ ਇੰਦਰਜੀਤ ਸਿੰਘ ਪੁੱਤਰ ਰਘਬੀਰ ਸਿੰਘ, ਬਲਦੇਵ ਸਿੰਘ ਪੁੱਤਰ ਰਾਮ ਸਿੰਘ ਜਿਲਾ ਬਠਿੰਡਾ ਦੇ ਰਹਿਣ ਵਾਲੇ ਹਨ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਦੇ ਖਿਲਾਫ਼ ਮੁਕੱਦਮਾ ਨੰਬਰ 156 ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ। ਜਿੱਥੇ ਇਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।