ਅਰਵਿੰਦ ਕੇਜਰੀਵਾਲ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ - ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ
ਪਟਿਆਲਾ: ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਾਲੀ ਦੇਵੀ ਮੰਦਿਰ ਵੀ ਮੱਥਾ ਟੇਕਿਆ। ਉਥੇ ਉਹਨਾਂ ਨੇ ਕਿਹਾ ਕਿ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਮਾਹੌਲ ਖ਼ਰਾਬ ਨਹੀਂ ਹੋਣ ਦੇਣਗੇ। ਵਿਧਾਨ ਸਭਾ ਦੀਆਂ ਚੋਣਾਂ ਨੂੰ ਦੇਖ ਦੇ ਹੋਏ ਪੰਜਾਬ ਵਿੱਚ ਬੇਅਦਬੀਆਂ ਅਤੇ ਲੁਧਿਆਣਾ ਬਲਾਸਟ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜੋ ਕਿ ਬਿਲਕੁੱਲ ਵੀ ਚੰਗੀਆਂ ਨਹੀਂ ਹਨ।