ਪੰਜਾਬ

punjab

ETV Bharat / videos

ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

By

Published : Aug 11, 2020, 10:25 PM IST

ਪਠਾਨਕੋਟ: ਸਥਾਨਕ ਸ਼ਹਿਰ 'ਚ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਆਸ਼ਾ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਵਿਡ-19 ਸਰਵੇ ਦੇ ਇਨਸੈਂਟਿਵ ਸਿਰਫ 30 ਜੂਨ ਤੱਕ ਹੀ ਦਿੱਤੇ ਗਏ ਸਨ, ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਵੀ ਇਨਸੈਂਟਿਵ ਨਹੀਂ ਦਿੱਤਾ ਗਿਆ| ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਆਸ਼ਾ ਵਰਕਰਾਂ ਦੀ ਤਨਖ਼ਾਹ ਲਾਈ ਜਾਵੇ, ਤੇ ਜੇ ਸਰਕਾਰ ਇਹ ਮੰਗ ਨਹੀਂ ਮੰਨਦੀ ਤਾਂ ਉਹ ਆਪਣਾ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰ ਦੇਣਗੇ। ਉਥੇ ਹੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਜਲਦ ਹੀ ਉੱਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਵੇਗਾ|

ABOUT THE AUTHOR

...view details