ਫਾਜ਼ਿਲਕਾ: ਮਿਸ਼ਨ ਫ਼ਤਿਹ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ - covid
ਫਾਜ਼ਿਲਕਾ: ਮਿਸ਼ਨ ਫ਼ਤਿਹ ਦੇ ਤਹਿਤ ਫਾਜ਼ਿਲਕਾ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਹਰੀ ਝੰਡੀ ਦੇ ਕੇ ਸ਼ਹਿਰ ਭਰ ਵਿੱਚ ਪਸ਼ੂ ਪਾਲਣ ਵਿਭਾਗ ਦੇ ਕਰਮਚਾਰੀਆਂ ਵਲੋਂ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਡੀਸੀ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਅਸੀ ਪਿਛਲੇ 4 ਮਹੀਨੀਆਂ ਤੋਂ ਲੜਦੇ ਆ ਰਹੇ ਹਾਂ ਤੇ ਅੱਗੇ ਵੀ ਇਹ ਜੰਗ ਜਾਰੀ ਰਹੇਗੀ।