ਬੈਂਸ ਭਰਾਵਾਂ ਨੇ ਕੀਤੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੇਵਾ - Simarjeet singh bains
ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸਿਆਸਤਦਾਨਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਬੈਂਸ ਭਰਾ ਵੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਬੈਂਸ ਭਰਾਵਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਨਿਭਾਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਸਭ ਨੂੰ ਦਸਮ ਪਿਤਾ ਦੀਆਂ ਕੁਰਬਾਨੀਆਂ ਨੂੰ ਭੁੱਲਣਾ ਨਹੀਂ ਚਾਹੀਦਾ।