ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਾਂਗਰਸੀਆਂ 'ਤੇ ਵਿੰਨ੍ਹੇ ਨਿਸ਼ਾਨੇ
ਜਲੰਧਰ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਬਾਅਦ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕੁਝ ਫੈਸਲੇ ਲਏ ਹਨ, ਜਿਸ ਤੋਂ ਬਾਅਦ ਫਿਲੌਰ 'ਚ ਕਾਂਗਰਸੀ ਅਧਿਕਾਰੀਆਂ ਵੱਲੋਂ ਲੱਡੂ ਵੰਡੇ ਗਏ ਸਨ। ਇਸ ਸਬੰਧ ਵਿੱਚ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਦੋਂ ਸਾਡੇ ਬਜ਼ੁਰਗ, ਨੌਜਵਾਨ, ਮਾਵਾਂ ਅਤੇ ਭੈਣਾਂ ਸੜਕਾਂ ਤੇ ਰੇਲਵੇ ਸਟੇਸ਼ਨਾਂ 'ਤੇ ਬੈਠਣ ਨੂੰ ਮਜ਼ਬੂਰ ਹਨ ਤੇ ਕਾਂਗਰਸ ਦੇ ਆਗੂਆਂ ਵੱਲੋਂ ਢੋਲ ਵਜਾ ਕੇ ਲੱਡੂ ਵੰਡ ਜਾ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਕਿੱਥੋਂ ਦੀ ਅਕਲਮੰਦੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਵੱਲੋਂ ਜੋ ਅਸਤੀਫੇ ਦੀ ਗੱਲ ਹੈ ਉਹ ਬਿਲਕੁਲ ਬਚਕਾਨੀਆਂ ਹਰਕਤਾਂ ਹਨ। ਪੰਜਾਬ ਦੇ ਲੋਕ ਜਾਣਦੇ ਹਨ ਕਿ ਜਿਨ੍ਹਾਂ ਨੇ ਅਸਤੀਫ਼ਾ ਦੇਣਾ ਹੁੰਦਾ ਹੈ ਉਹ ਅਸਤੀਫਾ ਦੇ ਦਿੰਦੇ ਹਨ ਜਿਵੇਂ ਕਿ ਹਰਸਿਮਰਤ ਕੋਰ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਆਪਣਾ ਅਸਤੀਫ਼ਾ ਦਿੱਤਾ ਹੈ।