ਬਲਵਿੰਦਰ ਸਿੰਘ ਧਾਲੀਵਾਲ ਨੂੰ ਮਿਲੀ ਟਿਕਟ, ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ - wave of happiness among Congressmen
ਜਲੰਧਰ: ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਜਲੰਧਰ ਅੰਮ੍ਰਿਤਸਰ ਦੇ ਨਾਲ ਨਾਲ ਫਗਵਾੜਾ ਵਿਖੇ ਵੀ ਕਾਂਗਰਸ ਵੱਲੋਂ ਪੁਰਾਣੇ ਹੀ ਚਿਹਰਿਆਂ ਨੂੰ ਦੁਹਰਾਇਆ ਗਿਆ ਹੈ, ਜਿਸ ਦੇ ਚਲਦਿਆਂ ਫਗਵਾੜਾ ਵਿਖੇ ਵੀ ਬਲਵਿੰਦਰ ਸਿੰਘ ਧਾਲੀਵਾਲ ਨੂੰ ਮੁੜ ਤੋਂ ਆਪਣਾ ਉਮੀਦਵਾਰ ਚੁਣਿਆ ਗਿਆ ਹੈ। ਜਿਸ ਦੇ ਚਲਦਿਆਂ ਫਗਵਾੜਾ ਵਿਖੇ ਕਾਂਗਰਸੀ ਵਿੱਚ ਕਾਫ਼ੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਟਿਕਟ ਮਿਲਣ ਤੋਂ ਬਾਅਦ ਬਲਵਿੰਦਰ ਸਿੰਘ ਧਾਲੀਵਾਲ ਨੇ ਗੁਰੂ ਘਰ ਜਾ ਕੇ ਮੱਥਾ ਟੇਕਿਆ ਅਤੇ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁੱਖ ਮਕਸਦ ਇਹ ਹੈ ਕਿ ਜਨਤਾ ਦੀ ਸੇਵਾ ਕਰਨਾ ਅਤੇ ਉਹ ਨਾ ਤਾਂ ਇਧਰ ਉਧਰ ਦੀਆਂ ਗੱਲਾਂ ਕਰਦੇ ਹਨ ਅਤੇ ਨਾ ਹੀ ਅੱਗੋਂ ਵੀ ਕਰਨਗੇ।