ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਕਿਸਾਨਾਂ ਨੇ ਪਾਈਆਂ ਭਾਜੜਾਂ,ਦੇਖੋ ਵੀਡੀਓ - ਗੁਰਦਾਸਪੁਰ
ਗੁਰਦਾਸਪੁਰ: ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਆਪਣੇ ਹਲਕੇ ਚ ਇੱਕ ਜਨਤਕ ਪ੍ਰੋਗਰਾਮ ਦੌਰਾਨ ਪਹੁੰਚੇ। ਪਰ ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਸ੍ਰੀ ਹਰਗੋਬਿੰਦਪੁਰ ਨੇੜੇ ਗੁਰਦੁਆਰਾ ਸ੍ਰੀ ਮੰਝ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਬਲਵਿੰਦਰ ਸਿੰਘ ਲਾਡੀ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਦੌਰਾਨ ਭੀੜ ਵੱਲੋਂ ਵਿਧਾਇਕ ਅਤੇ ਉਸਦੇ ਸਾਥੀਆਂ ’ਤੇ ਪੱਥਰਬਾਜੀ ਵੀ ਕੀਤੀ ਗਈ।