ਬੰਦੀ ਛੋੜ ਦਿਵਸ :ਵੇਖੋ ਗੁਰਦੁਆਰਾ ਚੋਲਾ ਸਾਹਿਬ ਘੁਡਾਣੀ ਕਲਾਂ ਦਾ ਇਤਿਹਾਸ - Bandi Chhor Diwas
ਗੁਰਦੁਆਰਾ ਚੋਲਾ ਸਾਹਿਬ ਘੁਡਾਣੀ ਕਲਾਂ ਜਿੱਥੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਗੁਰੂ ਹਰਗੋਬਿੰਦ ਸਾਹਿਬ ਜੀ ਪਹੁੰਚੇ ਸਨ। ਦੀਵਾਲੀ ਦੇ ਤਿਉਹਾਰ ਦੀ ਜੇ ਅਸੀਂ ਗੱਲ ਕਰੀਏ, ਤਾਂ ਸਿੱਖ ਇਤਿਹਾਸ ਵਿੱਚ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਾਵ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਸ ਦਿਨ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ।