ਪੰਜਾਬ

punjab

By

Published : Dec 17, 2021, 3:16 PM IST

ETV Bharat / videos

Bank Employees Strike: ਹਜ਼ਾਰਾਂ ਦੀ ਗਿਣਤੀ ’ਚ ਬੈਂਕ ਕਰਮਚਾਰੀਆਂ ਨੇ ਕੀਤੀ ਹੜਤਾਲ

ਬਠਿੰਡਾ: ਸ਼ਹਿਰ ’ਚ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ’ਚ ਬੈਂਕ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਰਮਚਾਰੀਆਂ ਵੱਲੋਂ ਬੈਂਕ ਬਚਾਓ ਦੇਸ਼ ਬਚਾਓ ਦੇ ਨਾਅਰੇ ਹੇਠ ਹੜਤਾਲ ਕੀਤੀ ਗਈ। ਇਸ ਹੜਤਾਲ ਕਾਰਨ ਕਰੋੜਾਂ ਰੁਪਏ ਦਾ ਲੈਣ ਦੇਣ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇਸ ਦੌਰਾਨ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪਬਲਿਕ ਸੈਕਟਰ ਦੇ ਬੈਂਕ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪ ਰਹੀ ਹੈ ਜੇਕਰ ਇਸੇ ਤਰ੍ਹਾਂ ਕੇਂਦਰ ਸਰਕਾਰ ਵਲੋਂ ਪਬਲਿਕ ਸੈਕਟਰ ਦਾ ਨਿੱਜੀਕਰਨ ਜਾਰੀ ਰਿਹਾ ਤਾਂ ਦੇਸ਼ ਬਰਬਾਦ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨੀ ਅੰਦੋਲਨ ਦੇ ਤਰਜ਼ ’ਤੇ ਹੀ ਬੈਂਕ ਕਰਮਚਾਰੀਆਂ ਵੱਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪਬਲਿਕ ਸੈਕਟਰ ਵਿਚਲੇ ਬੈਂਕਾਂ ਨੂੰ ਬਚਾਇਆ ਜਾ ਸਕੇ।

ABOUT THE AUTHOR

...view details