3 ਦਿਨਾਂ ਵਿੱਚ ਬਰਨਾਲਾ ਪੁਲਿਸ ਨੇ ਇੱਕ ਹੋਰ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ - ਬਰਨਾਲਾ ਪੁਲਿਸ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ
ਬਰਨਾਲਾ ਪੁਲਿਸ ਇੱਕ ਹੋਰ ਲੁਟੇਰਾ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲ ਹੋਈ ਹੈ। ਇਸ ਗਿਰੋਹ ਦਾ ਮੁਖੀ ਕਤਲ ਦੇ ਕੇਸ ਵਿੱਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਇਸ 5 ਮੈਂਬਰੀ ਗਿਰੋਹ ਤੋਂ 1 ਖਿਡੌਣਾ ਪਿਸਤੌਲ, 8 ਮੋਬਾਈਲ ਫ਼ੋਨ, 2 ਮੋਟਰਸਾਈਕਲਾਂ, ਨਕਦੀ ਬਰਾਮਦ ਕੀਤੀ ਗਈ ਹੈ। ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਪੁਲਿਸ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪੁਲਿਸ ਨੂੰ ਸੰਘੇੜਾ ਪਿੰਡ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਕਾਬੂ ਕੀਤੇ ਮੁਲਜ਼ਮ ਪਿੰਡ ਵਿੱਚ ਗੁੰਡਾਗਰਦੀ ਦੀਆਂ ਗਤੀਵਿਧੀਆਂ ਕਰ ਰਹੇ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਗਿਰੋਪ ਉੱਤੇ ਨੱਥ ਸ਼ਿਕੰਜਾ ਕੱਸਿਆ ਗਿਆ।