'ਜੇ ਹੈ ਹੀ ਖ਼ਾਲੀ ਤਾਂ ਉਹਨੂੰ ਖ਼ਜ਼ਾਨਾ ਨਹੀਂ ਪੀਪਾ ਕਹੋ' - ਸਾਂਸਦ ਭਗਵੰਤ ਮਾਨ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮਹਿਲਾ ਚੌਂਕ ਵਿਖੇ ਲੋਕਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਦੀਆ ਸੱਮਸਿਆਵਾਂ ਸੁਣੀਆਂ। ਇਸ ਦੌਰਾਨ ਸੰਗਰੂਰ ਵਿੱਚ ਅਧਿਆਪਕਾਂ ਤੇ ਬੇਰੁਜ਼ਗਾਰਾਂ ਵੱਲੋਂ ਲਾਏ ਜਾ ਰਹੇ ਧਰਨਿਆਂ ਨੂੰ ਲੈ ਕੇ ਉਨ੍ਹਾਂ ਸੂਬਾ ਸਰਕਾਰ 'ਤੇ ਜਮ ਕੇ ਨਿਸ਼ਾਨੇ ਸਾਧੇ। ਮਾਨ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਕਾਲੀ ਸਰਕਾਰ ਦੌਰਾਨ ਕਹਿੰਦੇ ਸੀ ਕਿ ਨੌਜਵਾਨਾਂ ਨਾਲ ਧੱਕਾ ਹੋ ਰਿਹਾ ਹੈ ਤੇ ਹੁਣ ਆਪ ਵੀ ਉਹ ਖਾਲੀ ਖਜ਼ਾਨੇ ਦਾ ਹਵਾਲਾ ਦੇ ਕੇ ਨੌਜਵਾਨਾਂ ਨਾਲ ਉਹੀ ਕਰ ਰਹੇ ਹਨ।