'ਹੱਕੀ ਮੰਗਾਂ ਨਾ ਮੰਨੀਆਂ ਤਾਂ ਫਿਰ ਕਰਾਂਗੇ ਅਧਿਕਾਰੀਆਂ ਦਾ ਘਿਰਾਓ' - ਕਿਸਾਨਾਂ ਨੂੰ ਹੀ ਮੁਆਵਜ਼ਾ ਦੇਣ ਦੀ ਗੱਲ
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ 20 ਦਸੰਬਰ ਤੋਂ ਲਗਾਤਾਰ ਮਿੰਨੀ ਸਕੱਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਚਲਾਕੀ ਖੇਡਣ ਦੀ ਕੋਸ਼ਿਸ਼ ਕੀਤੀ ਗਈ ਸਰਕਾਰ ਵੱਲੋਂ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਜਿਨ੍ਹਾਂ ਦੀ ਜ਼ਮੀਨ ਪੰਜ ਏਕੜ ਤੋਂ ਘੱਟ ਹੈ ਜਦੋਂ ਉਨ੍ਹਾਂ ਦੀ ਜਥੇਬੰਦੀ ਨੂੰ ਇਸ ਸਬੰਧੀ ਪਤਾ ਲੱਗਿਆ ਤਾਂ ਮਿੰਨੀ ਸਕੱਤਰ ਦੇ ਸਮੁੱਚੇ ਗੇਟ ਬੰਦ ਕਰ ਦਿੱਤੇ ਗਏ। ਪਰ ਬਾਅਦ ਚ ਖੋਲ੍ਹ ਦਿੱਤੇ ਗਏ ਪਰ ਜੇਕਰ ਹਾਕੀ ਮੰਗਾ ਜੋ ਮੰਨੀਆਂ ਗਈਆਂ ਹਨ ਲਾਗੂ ਨਾ ਕੀਤੀਆਂ ਤਾਂ ਉਹ ਫਿਰ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਘਿਰਾਓ ਕਰਨਗੇ।