ਸੰਯੁਕਤ ਕਿਸਾਨ ਮੋਰਚਾ ਸ਼ੁਰੂ ਤੋਂ ਹੀ ਗ਼ੈਰ ਰਾਜਨੀਤੀਕ ਰਿਹੈ: ਡੱਲੇਵਾਲ
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bhartiya Kisan Union Sidhupur) ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਤੋਂ ਬਾਅਦ ਵਿੱਚ ਉਹਨਾਂ ਨੇ ਕੰਪਲੈਕਸ ਦੇ ਬਾਹਰ ਇੱਕ ਮੀਟਿੰਗ ਕੀਤੀ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਇਸ ਮੌਕੇ ਪਹੁੰਚੇ ਅਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਭਰ ਤੋਂ ਕਈ ਕਿਸਾਨ ਆਗੂ ਡੱਲੇਵਾਲ ਹੋਰਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅੰਦੋਲਨ ਦੇ ਵਿੱਚ ਹਰਿਆਣੇ ਦੀਆਂ ਖਾਪਾਂ ਨੇ ਸਾਡਾ ਬਹੁਤ ਸਾਥ ਦਿੱਤਾ। ਅੰਦੋਲਨ ਨੂੰ ਖ਼ਰਾਬ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਸੀ। ਪਰ ਕਿਸਾਨ ਡਟੇ ਰਹੇ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਅਸੀਂ ਇਹ ਅੰਦੋਲਨ ਜਿੱਤਿਆ ਹੈ।ਚੋਣਾਂ ਸੰਬੰਧੀ ਬੋਲ ਦੇ ਡੱਲਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪਹਿਲੇ ਦਿਨ ਤੋਂ ਹੀ ਗੈਰ ਰਾਜਨੀਤੀਕ ਰਿਹਾ ਹੈ ਅਤੇ ਰਹੇਗਾ। ਅਸੀਂ ਸਿੰਧੂ ਦੀ ਸਟੇਜ ਤੋਂ ਕਿਸੇ ਪੁਲੀਟੀਕਲ ਬੰਦੇ ਨੂੰ ਬੋਲਣ ਨਹੀਂ ਦਿੱਤਾ ਹੈ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਦੇ ਵੀ ਚੋਣਾਂ ਨਹੀਂ ਲੜੇਗਾ। ਇਹ ਸਪੱਸ਼ਟ ਪਹਿਲਾਂ ਹੀ ਕਰ ਦਿੱਤਾ ਗਿਆ ਸੀ।