ਹਲਕਾ ਅੰਮ੍ਰਿਤਸਰ ਪੂਰਬੀ ’ਚ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਮਜੀਠਾ ਤੇ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਚੋਣ ਲੜ ਰਹੇ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਹਲਕੇ ਇਲਾਕੇ ’ਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਿੱਧੂ ਨੇ ਇਸ ਹਲਕੇ ’ਚ ਵਿਕਾਸ ਦਾ ਕੰਮ ਨਹੀਂ ਕਰਵਾਇਆ ਹੈ। ਸ਼੍ਰੋਮਣੀ ਅਕਾਲੀ ਦਲ ਇਸ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਮਜੀਠਾ ਹਲਕਾ ਦੇ ਨਾਲ ਨਾਲ ਉਹ ਹਲਕਾ ਪੂਰਬੀ ਤੋਂ ਵੀ ਚੋਣ ਲੜ ਰਹੇ ਹਨ ਤੇ ਹਲਕਾ ਪੂਰਬੀ ਦੇ ਲੋਕਾਂ ਦਾ ਪੂਰਾ ਸਾਥ ਦੇਣਗੇ।