ਜਾਣੋ ਕਿਉਂ ਭਾਜਪਾ ਨੇ ਕੀਤਾ ਆਲ ਪਾਰਟੀ ਮੀਟਿੰਗ ਦਾ ਬਾਈਕਾਟ - ਆਲ ਪਾਰਟੀ ਬੈਠਕ
ਚੰਡੀਗੜ੍ਹ: ਮੁੱਖ ਮੰਤਰੀ ਵੱਲੋਂ ਮੰਗਲਵਾਰ ਨੂੰ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਵਾਸਤੇ ਚੰਡੀਗੜ੍ਹ ਵਿਖੇ ਆਲ ਪਾਰਟੀ ਬੈਠਕ ਬੁਲਾਈ ਪਰ ਪੰਜਾਬ ਭਾਜਪਾ ਨੇ ਇਸ ਬੈਠਕ ਦਾ ਬਾਈਕਾਟ ਕਰ ਦਿੱਤਾ। ਬੈਠਕ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਅਤੇ ਲੀਡਰਾਂ ਨੇ ਵੀ ਹਿੱਸਾ ਲਿਆ ਪਰ ਭਾਜਪਾ ਇਸ ਬੈਠਕ ਵਿੱਚ ਸ਼ਾਮਲ ਨਹੀਂ ਹੋਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ 'ਤੇ ਸਿਰਫ਼ ਰਾਜਨੀਤੀ ਕਰਨਾ ਚਾਹੁੰਦੇ ਹਨ ਅਤੇ ਬੈਠਕ ਵੀ ਉਸੇ ਰਾਜਨੀਤੀ ਦਾ ਹਿੱਸਾ ਹੈ ਜਿਸ ਕਰਕੇ ਭਾਜਪਾ ਵੱਲੋਂ ਇਸ ਬੈਠਕ ਦਾ ਬਾਈਕਾਟ ਕਰ ਦਿੱਤਾ ਗਿਆ।