ਭਾਜਪਾ ਨੂੰ ਮਿਲ ਰਿਹਾ ਲੋਕਾਂ ਦਾ ਭਰਪੂਰ ਸਮਰਥਨ: ਰਾਣਾ ਗੁਰਮੀਤ ਸਿੰਘ ਸੋਢੀ - BJP candidate Rana Gurmeet Singh Sodhi
ਫਿਰੋਜ਼ਪੁਰ: ਵਿਧਾਨ ਸਭਾ ਚੋਣਾਂ 2022 (2022 Punjab Assembly Election) ਨੂੰ ਲੈਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹਨ। ਇਸ ਦੇ ਚੱਲਦਿਆਂ ਜਿਥੇ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ,ਉਥੇ ਹੀ ਨਾਮਜ਼ਦਗੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਸਡੀਐਮ ਦਫ਼ਤਰ ਜਾ ਕੇ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਇਸ ਵਾਰ ਭਾਜਪਾ ਦੀ ਸਰਕਾਰ ਬਣੇਗੀ, ਲੋਕ ਬਦਲਾਅ ਚਾਹੁੰਦੇ ਹਨ ਅਤੇ ਪੰਜਾਬ 'ਚ ਭਾਜਪਾ ਲਿਆਉਣਾ ਚਾਹੁੰਦੇ ਹਨ।