ਖੇਤੀ ਕਾਨੂੰਨਾਂ ਵਿਰੁੱਧ ਸੱਦੇ ਗਏ ਵਿਸ਼ੇਸ਼ ਇਜਲਾਸ ਨੂੰ ਲੈ ਕੇ ਤਰੁਣ ਚੁੱਘ ਨੇ ਮੁੱਖ ਮੰਤਰੀ 'ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਕਰਨ ਸਬੰਧੀ ਸਦੇ ਗਏ ਵਿਸ਼ੇਸ਼ ਇਜਲਾਸ ਬੁਲਾਉਣ 'ਤੇ ਭਾਜਪਾ ਆਗੂ ਤਰੁਣ ਚੁੱਘ ਨੇ ਨਿਸ਼ਾਨਾ ਸਾਧਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਜਿਹੜੇ ਵਾਅਦੇ ਕੀਤੇ ਸੀ, ਪਹਿਲਾਂ ਉਹ ਪੂਰਾ ਕਰਨ। ਇਸ ਦੇ ਨਾਲ ਹੀ ਇੱਕ ਮਹੀਨੇ ਦੇ ਅੰਦਰ ਹਰ ਕਿਸਾਨ ਦੇ ਖਾਤੇ ਵਿੱਚ 90 ਹਜ਼ਾਰ ਕਰੋੜ ਦੇ ਚੈੱਕ ਹਰ ਕਿਸਾਨ ਨੂੰ ਦੇਣ।