ਭਾਜਪਾ ਮਹਿਲਾ ਮੋਰਚਾ ਨੇ ਕੈਬਿਨੇਟ ਮੰਤਰੀ ਓਪੀ ਸੋਨੀ ਦੇ ਘਰ ਦਾ ਕੀਤਾ ਘਿਰਾਓ, ਭੰਨੀਆਂ ਚੂੜੀਆਂ
ਅੰਮ੍ਰਿਤਸਰ: ਪੰਜਾਬ ਸਰਕਾਰ ਨੂੰ 4 ਸਾਲ ਪੂਰੇ ਹੋਣ ਤੋਂ ਬਾਅਦ ਜਿਥੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ, ਉਥੇ ਹੀ ਭਾਜਪਾ ਦੀਆਂ ਮਹਿਲਾਵਾਂ ਵੱਲੋਂ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦੇ ਬਾਹਰ ਜਾ ਕੇ ਵੱਖਰੇ ਹੀ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਨੇ ਮੰਤਰੀ ਦੇ ਘਰ ਦੇ ਬਾਹਰ ਚੂੜੀਆਂ ਸੁੱਟੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਰ ਸਾਲ ਹੋਣ ਤੋਂ ਬਾਅਦ ਵੀ ਅੱਜ ਵੀ ਪੰਜਾਬ ’ਚ ਮਹਿਲਾਵਾਂ ਸੁਰੱਖਿਅਤ ਨਹੀਂ ਹਨ ਜੋ ਕਿ ਪੰਜਾਬ ਸਰਕਾਰ ਦੀ ਤਰਾਸਦੀ ਹੈ।