ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਹੋਈ ਮੀਟਿੰਗ ਦਾ ਹਿੱਸਾ ਬਣੇ ਹੁਸ਼ਿਆਰਪੁਰ ਦਫ਼ਤਰ 'ਚ ਬੈਠੇ ਭਾਜਪਾਈ ਵਰਕਰ - ਭਾਜਪਾ ਮੀਟਿੰਗ
ਹੁਸ਼ਿਆਰਪੁਰ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਇੱਕ ਮੀਟਿੰਗ ਦਾ ਆਯੋਜਨ ਭਾਜਪਾ ਦਫਤਰ ਵਿਖੇ ਕੀਤਾ ਗਿਆ, ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦਾ ਲਾਈਵ ਪ੍ਰਸਾਰਣ ਵੱਖ-ਵੱਖ ਮਾਧਿਅਮਾਂ ਰਾਹੀਂ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਵੇਖਿਆ। ਇਸ ਦੌਰਾਨ ਭਾਜਪਾ ਆਗੂ ਨਿਪੁਣ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਦੇ ਚੱਲਦਿਆਂ ਵਰਚੁਅਲ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਜ਼ਿਲ੍ਹਾ ਪੱਧਰ 'ਤੇ ਸੰਵਾਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸਵੇਰੇ ਗਿਆਰਾਂ ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਛੇ ਵਜੇ ਤੱਕ ਚੱਲੀ, ਜਿਸ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਕੇਂਦਰੀ, ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੀਟਿੰਗ ਲਈ ਵੇਖ ਰਹੇ ਆਗੂਆਂ ਅਤੇ ਵਰਕਰਾਂ ਦਾ ਮਾਰਗ ਦਰਸ਼ਨ ਕੀਤਾ।