ਅੰਮ੍ਰਿਤਸਰ 'ਚ ਭਾਜਪਾਈਆਂ ਕੈਪਟਨ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ, ਉੱਡੀਆਂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ - ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ
ਅੰਮ੍ਰਿਤਸਰ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ ਲਗਾਤਾਰ ਕੈਪਟਨ ਸਰਕਾਰ ਲਈ ਚਣੌਤੀ ਬਣਿਆ ਹੈ। ਇਸ ਮੁੱਦੇ ਨੂੰ ਲੈਕੇ ਸਿਆਸੀ ਪਾਰਟੀਆਂ ਵੀ ਆਪਣੀਆਂ ਰੋਟੀਆਂ ਲਗਾਤਾਰ ਸੇਕ ਰਹੀਆਂ ਹਨ। ਅੰਮ੍ਰਿਤਸਰ 'ਚ ਵੀ ਭਾਜਪਾ ਨੇ ਪੰਜੇ ਵਿਧਾਨ ਸਭਾ ਹਲਕਿਆਂ 'ਚ ਇਸ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮਾਜਿਕ ਫਾਸਲੇ ਦੀਆਂ ਧੱਜੀਆਂ ਉੱਡ ਦੀਆਂ ਸ਼ਰੇਆਮ ਵੇਖੀਆਂ ਗਈਆਂ। ਇਸ ਮੌਕੇ ਭਾਜਪਾ ਆਗੂਆਂ ਨੇ ਜ਼ਹਿਰੀਲੀ ਸ਼ਰਾਬ ਮੁੱਦੇ 'ਤੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਨਜ਼ਲਾ ਝਾੜਿਆ।