ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਭਖੀ ਸਿਆਸਤ, ਵਿਰੋਧੀਆਂ ਨੇ ਘੇਰੀ ਕਾਂਗਰਸ ਪਾਰਟੀ - ਵਿਰੋਧੀਆਂ ਨੇ ਘੇਰੀ ਕਾਂਗਰਸ ਪਾਰਟੀ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਖਲਬਲੀ ਮਚ ਗਈ ਹੈ। ਦੂਜੇ ਪਾਸੇ ਵਿਰੋਧੀਆਂ ਵੱਲੋਂ ਵੀ ਹੁਣ ਪੰਜਾਬ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਬੁਲਾਰਾ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗਾ ਹੈ। ਸੁਨੀਲ ਜਾਖੜ ਨੇ ਕਾਂਗਰਸ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜਿਸ ਪਾਰਟੀ ’ਚ ਆਗੂ ਕੁਰਸੀ ਪਿੱਛੇ ਲੜ ਰਹੇ ਹਨ ਉਹ ਕਿਸ ਤਰ੍ਹਾਂ ਦੀ ਪਾਰਟੀ ਦੇਣਗੇ। ਇਸ ਗੱਲ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਦੱਸ ਦਈਏ ਕਿ ਸੁਨੀਲ ਜਾਖੜ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਹਾਸਿਲ ਹੋਇਆ ਸੀ ਜਦਕਿ ਮੌਜੂਦਾ ਸੀਐੱਮ ਚੰਨੀ ਨੂੰ 2 ਵਿਧਾਇਕਾਂ ਦਾ ਸਮਰਥਨ ਹਾਸਿਲ ਹੋਇਆ ਸੀ।