2022 ਦੀਆਂ ਵਿਧਾਨ ਸਭਾ ਚੋਣਾਂ ’ਚ ਬੀਜੇਪੀ ਦੀ ਸਰਕਾਰ ਬਣੇਗੀ: ਸੁਭਾਸ਼ ਸ਼ਰਮਾ - ਬੀਜੇਪੀ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਪੰਜਾਬ ਦੇ ਵਿੱਚ ਹਰ ਇੱਕ ਪਾਰਟੀ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਉੱਥੇ ਹੀ ਹੁਣ ਪੰਜਾਬ ਵਿੱਚ ਬੀਜੇਪੀ ਨੇ 2022 ਦੀਆਂ ਚੋਣਾਂ ਲਈ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਵਿੱਚ ਬੀਜੇਪੀ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਅਗਵਾਈ ਦੇ ਵਿੱਚ ਪਾਰਟੀ ਵਰਕਰਾਂ ਨੇ ਬੀਜੇਪੀ ਦੇ ਸੂਬਾਈ ਆਗੂ ਡਾ. ਦਿਲਬਾਗ ਸਿੰਘ ਦੀ ਰਿਹਾਇਸ਼ 'ਤੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਹਿੰਦਰਪਾਲ ਮਾਨ ਸਟੇਟ ਬੀਜੇਪੀ ਮੈਂਬਰ ਅਤੇ ਬੀਜੇਪੀ ਦੇ ਪਾਰਟੀ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ ਵਿੱਚ ਬੀਜੇਪੀ ਨੂੰ ਮਜ਼ਬੂਤ ਕਰਨ ਦੇ ਲਈ ਅਗਲੇ 15 ਦਿਨਾਂ ਤੱਕ ਹਰ ਬੂਥ ਵਿੱਚ 10 ਮੈਂਬਰਾਂ ਦੀ ਕਮੇਟੀ ਨਿਯੁਕਤ ਕਰਨਗੇ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਹਰ ਪਾਰਟੀ ਵਰਕਰ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।