ਮੋਗਾ: ਭਾਜਪਾ ਦੇ ਵਰਕਰਾਂ ਨੇ ਰਵਨੀਤ ਬਿੱਟੂ ਦੇ ਖਿਲਾਫ਼ ਦਰਜ ਕਰਵਾਈ ਸ਼ਿਕਾਇਤ - Ravneet Bittu
ਮੋਗਾ: ਪਿਛਲੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਰਵਨੀਤ ਬਿੱਟੂ ਵੱਲੋਂ ਲਈ ਗਈ ਸੀ, ਜਿਸਦੇ ਚੱਲਦੇ ਭਾਰਤੀ ਜਨਤਾ ਪਾਰਟੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਐਸਐਸਪੀ ਮੋਗਾ ਨੂੰ ਇੱਕ ਦਰਖਾਸਤ ਦਿੱਤੀ ਗਈ ਅਤੇ ਮਾਮਲਾ ਦਰਜ ਕਰਕੇ ਰਵਨੀਤ ਬਿੱਟੂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਰਵਨੀਤ ਬਿੱਟੂ ਵੱਲੋਂ ਜੋ ਸਰੇਆਮ ਇਹ ਗੱਲ ਕਬੂਲੀ ਗਈ ਹੈ ਕਿ ਅਸ਼ਵਨੀ ਸ਼ਰਮਾ ਉੱਤੇ ਹਮਲਾ ਉਨ੍ਹਾਂ ਵੱਲੋਂ ਕਰਵਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਸਭ ਲਈ ਇੱਕ ਹੈ ਇਸ ਲਈ ਅਸੀਂ ਇਥੇ ਰਵਨੀਤ ਬਿੱਟੂ ਦੇ ਖਿਲਾਫ ਇੱਕ ਸ਼ਿਕਾਇਤ ਪੱਤਰ ਦੇ ਕੇ ਰਵਨੀਤ ਬਿੱਟੂ ਨੂੰ ਜਲਦ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।