ਬੀਕੇਯੂ ਸਿੱਧੂਪੁਰ ਨੇ ਬੀਜੇਪੀ ਅਤੇ ਕਾਂਗਰਸ 'ਤੇ ਸਾਧੇ ਨਿਸ਼ਾਨੇ - ਜਗਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਦੀਵਾਨ ਹਾਲ ਵਿੱਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਪ੍ਰਧਾਨ ਸਿੱਧੂ ਜਗਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਕਿਸਾਨ ਜਥੇਬੰਦੀਆਂ ਚੋਣਾਂ ਲੜ ਰਹੇ ਹਨ, ਉਹ ਕਿਸੇ ਵੀ ਜਥੇਬੰਦੀ ਦਾ ਸਾਥ ਨਹੀਂ ਦੇਣਗੇ। ਉੱਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਬੀਜੇਪੀ ਸਰਕਾਰ ਵੱਲੋਂ ਵੀ ਆਪਣਾ ਵਾਅਦਾ ਨਹੀਂ ਪੁਗਾਇਆ ਗਿਆ, ਕਿਉਂਕਿ ਕਿਸਾਨਾਂ ਵੱਲੋਂ ਜੋ ਐੱਮਐੱਸਪੀ ਦੀ ਮੰਗ ਕੀਤੀ ਜਾ ਰਹੀ ਸੀ ਪਰ ਬੀਜੇਪੀ ਵੱਲੋਂ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਉੱਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਪੰਜਾਬ ਵਿੱਚ ਬੀਜੇਪੀ ਦਾ ਵਿਰੋਧ ਕਰਾਂਗੇ ਅਤੇ ਹਾਲੇ ਤੀਕਰ ਬੀਜੇਪੀ ਵਿੱਚ ਕੋਈ ਵੀ ਪੰਜਾਬ ਵਿੱਚ ਮਜ਼ਬੂਤੀ ਨਹੀਂ ਦਿਖ ਰਹੀ। ਉਨ੍ਹਾਂ ਨੇ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਜੋ ਮਾਮਲੇ ਦਰਜ ਹੋਏ ਸਨ ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਸਰਕਾਰ ਵੱਲੋਂ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।