ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬੀਕੇਯੂ ਉਗਰਾਹਾਂ ਨੇ ਘੇਰਿਆਂ ਡੀਸੀ ਦਫ਼ਤਰ - ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸੰਘਰਸ਼
ਸੰਗਰੂਰ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸੰਘਰਸ਼ ਦੌਰਾਨ ਚਾਰ ਸੰਘਰਸ਼ੀਲ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਹੋਰ ਮੰਗਾਂ ਲਈ ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ। ਇਸੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ। ਜਥੇਬੰਦੀ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਕਿਸਾਨਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।