ਬਰਨਾਲਾ 'ਚ ਯੂਥ ਕਾਂਗਰਸ ਨੇ ਲਗਾਇਆ ਖ਼ੂਨਦਾਨ ਕੈਂਪ - Youth Congress punjab
ਬਰਨਾਲਾ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 100 ਦੇ ਕਰੀਬ ਨੌਜਵਾਨਾਂ ਨੇ ਖ਼ੂਨਦਾਨ ਕੀਤਾ। ਯੂਥ ਕਾਂਗਰਸੀ ਆਗੂਆਂ ਨੇ ਕਿਹਾ ਕਿ ਬਰਨਾਲਾ ਬਲੱਡ ਬੈਂਕ ਵਿੱਚ ਖੂਨ ਦੀ ਘਾਟ ਚੱਲ ਰਹੀ ਹੈ। ਕੋਰੋਨਾ ਵਾਇਰਸ ਕਰਕੇ ਲੋਕ ਖ਼ੂਨਦਾਨ ਕਰਨ ਘੱਟ ਗਿਣਤੀ ’ਚ ਪਹੁੰਚ ਰਹੇ ਹਨ, ਜਿਸ ਕਰਕੇ ਸੋਮਵਾਰ ਨੂੰ ਯੂਥ ਕਾਂਗਰਸ ਵੱਲੋਂ ਇਹ ਕੈਂਪ ਲਗਾਇਆ ਗਿਆ ਹੈ। ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।