ਕੁਰਾਲੀ ਵਿਖੇ ਇਨਸਾਨੀਅਤ ਸੰਸਥਾ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ - ਇਨਸਾਨੀਅਤ ਸੰਸਥਾ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ
ਮੁਹਾਲੀ: ਸ਼ਹਿਰ ਦੇ ਕਸਬਾ ਕੁਰਾਲੀ ਵਿਖੇ ਇੱਕ ਸਮਾਜ ਸੇਵੀ ਸੰਸਥਾ ਇਨਸਾਨੀਅਤ ਅਤੇ ਨਗਰ ਕੌਂਸਲ ਕੁਰਾਲੀ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੰਸਥਾ ਵੱਲੋਂ ਇਹ 41ਵਾਂ ਖ਼ੂਨਦਾਨ ਕੈਂਪ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਣੇ ਕਈ ਇਲਾਕਾ ਵਾਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸਡੀਐਮ ਫ਼ਤਹਿਗੜ੍ਹ ਸਾਹਿਬ ਸੰਜੀਵ ਕੁਮਾਰ ਵੀ ਪੁੱਜੇ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਖ਼ੂਨਦਾਨ ਕਰਕੇ ਮਾਨਵਤਾ ਦੀ ਸੇਵਾ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦੇ ਦੌਰਾਨ 69 ਵਾਰ ਖ਼ੂਨਦਾਨ ਕਰਨ ਵਾਲੇ ਨੌਜਵਾਨ ਰਜਨੀਸ਼ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। ਇਸ ਕੈਂਪ ਵਿੱਚ ਮੈਕਸ ਹਸਪਤਾਲ ਮੁਹਾਲੀ ਦੇ ਡਾਕਟਰ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੀ ਮੌਜ਼ੂਦ ਰਹੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਜਾਗਰੂਕ ਕੀਤਾ।