ਗੜ੍ਹਸ਼ੰਕਰ 'ਚ ਆਜ਼ਾਦੀ ਦਿਹਾੜੇ ਮੌਕੇ ਲਗਾਇਆ ਖੂਨਦਾਨ ਕੈਂਪ - ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ
ਗੜ੍ਹਸ਼ੰਕਰ: ਸ਼ਹਿਰ ਵਿੱਚ ਆਜ਼ਾਦੀ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਖੂਨਦਾਨੀਆਂ ਨੇ 25 ਯੂਨਿਟ ਦੇ ਕਰੀਬ ਖੂਨਦਾਨ ਕੀਤਾ। ਇਹ ਕੈਂਪ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਮਹਾਨ ਦੇਸ਼ ਭਗਤ ਪੰਡਿਤ ਕਸ਼ੋਰੀ ਲਾਲ ਨੂੰ ਸਮਰਪਿਤ ਅਤੇ ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਵਿੱਚ ਇਹ ਲਗਾਇਆ ਗਿਆ। ਇਹ ਕੈਂਪ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਲਗਾਇਆ ਗਿਆ। ਜਿਸ ਦਾ ਉਦਘਾਟਨ ਸਮਾਜ ਸੇਵੀ ਗੋਲਡੀ ਵੱਲੋਂ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਹੁਸ਼ਿਆਰਪੁਰ ਦੇ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ ਅਤੇ ਚੇਅਰਪਰਸਨ ਸੁਭਾਸ਼ ਮੱਟੂ ਨੇ ਕਿਹਾ ਕਿ ਆਜ਼ਾਦੀ ਦੇ ਦਿਹਾੜੇ 'ਤੇ ਨੌਜਵਾਨਾਂ ਨੂੰ ਸੰਕਲਪ ਕਰਦਿਆਂ ਹੋਇਆਂ ਧਰਮ ਨਿਰਪੱਖਤਾ ਅਤੇ ਜਮਹੂਰੀਅਤ ਲਈ ਸਾਂਝੇ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ।