ਅੰਮ੍ਰਿਤਸਰ: ਵੱਲਾ ਇਲਾਕੇ 'ਚ ਮਿਲੀ ਨੌਜਵਾਨ ਦੀ ਲਾਸ਼ - dead Body found
ਅੰਮ੍ਰਿਤਸਰ: ਸ਼ਹਿਰ ਦੇ ਵੱਲਾ ਇਲਾਕੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਦਾ ਮਹੌਲ ਬਣ ਗਿਆ ਹੈ। ਹਾਲੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਅਧਿਕਾਰੀ ਸੁਖਵੰਤ ਸਿੰਘ ਨੇ ਦੱਸਿਆ ਕਿ ਇਹ ਫਿਲਹਾਲ ਅੰਨ੍ਹਾ ਕਤਲ ਹੈ ਅਤੇ ਮ੍ਰਿਤਕ 'ਤੇ ਦਾਤ ਨਾਲ ਕਈ ਜ਼ਖਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨੂੰ ਖਤਮ ਕਰਨ ਲਈ ਇਸ ਨੂੰ ਸਾੜਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਮ੍ਰਿਤਕ ਦੀ ਪਹਿਚਾਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।