ਬ੍ਰਹਮਪੁਰਾ ਸਾਹਿਬ ਨੇ ਕਦੀ ਵੀ ਨਹੀਂ ਦੱਸਿਆ ਕਿ ਉਹ ਅਕਾਲੀ ਦਲ ’ਚ ਸ਼ਾਮਲ ਹੋਣ ਜਾ ਰਹੇ ਹਨ: ਗੁਰਪ੍ਰੀਤ ਸਿੰਘ ਕਲਕੱਤਾ - Brahmpura Sahib join to akli dal
ਅੰਮ੍ਰਿਤਸਰ: 2022 ਦੀਆਂ ਚੋਣਾਂ ਜਿਵੇਂ ਹੀ ਨੇੜੇ ਆਉਂਦੀਆਂ ਜਾ ਰਹੀਆਂ ਹਨ। ਉਸੇ ਤਰ੍ਹਾਂ ਹੀ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਅਕਾਲੀ ਦਲ ਦੀ ਤਾਂ ਅਕਾਲੀ ਦਲ ਵੱਲੋਂ ਵੱਖਰੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਬ੍ਰਹਮਪੁਰਾ ਦੇ ਜਾਣ ਨਾਲ ਕੋਈ ਵੀ ਫ਼ਰਕ ਨਹੀਂ ਪੈਂਦਾ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਗੁਰਪ੍ਰੀਤ ਸਿੰਘ ਕਲਕੱਤਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਨੇ ਬ੍ਰਹਮਪੁਰਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ। ਪਰ ਬ੍ਰਹਮਪੁਰਾ ਸਾਹਿਬ ਨੇ ਕਦੀ ਵੀ ਨਹੀਂ ਦੱਸਿਆ ਕਿ ਉਹ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੇਰਾ ਅਤੇ ਕਈ ਹੋਰ ਅਹੁਦੇਦਾਰਾਂ ਦਾ ਨਾਮ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਸੂਚੀ ਜਾਰੀ ਕੀਤੀ। ਜਿਸ ਵਿੱਚ ਜਿਸ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਅਤੇ ਮੈਂ ਕਦੀ ਵੀ ਅਕਾਲੀ ਦਲ ਸੰਯੁਕਤ ਅਤੇ ਅਕਾਲੀ ਦਲ ਟਕਸਾਲੀ ਤੋਂ ਵੱਖਰਾ ਨਹੀਂ ਹੋ ਸਕਦਾ।