ਬੀਐਸਐਫ ਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤੀ 8 ਪੈਕਟ ਹੈਰੋਇਨ - ਡਾ. ਨਾਨਕ ਸਿੰਘ
ਗੁਰਦਾਸਪੁਰ: ਬੀ.ਐੱਸ.ਐੱਫ. ਦੀ 89 ਬਟਾਲੀਅਨ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਤੇ ਪੁਲਿਸ ਵਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਦੀ ਵੱਡੀ ਖੇਪ ਜੋ ਕਿ ਪਾਕਿਸਤਾਨ ਮਾਰਕਾ ਹੈ, ਬਰਾਮਦ ਕੀਤੀ ਗਈ ਹੈ। ਐਸਐਸਪੀ ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸਰਚ ਆਪ੍ਰੇਸ਼ਨ ਦੌਰਾਨ ਰੋਸਾ ਬੀਓਪੀ ਪੋਸਟ ਨੇੜੇ ਹੈਰੋਇਨ ਦੀ ਖੇਪ ਬਰਾਮਦ ਹੋਈ, ਜਿਸ ਤੋਂ ਬਾਅਦ ਬੀਐਸਐਫ ਦੀ 89 ਬਟਾਲੀਅਨ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ 'ਤੇ ਸਰਚ ਅਪ੍ਰੇਸ਼ਨ ਦੌਰਾਨ ਇਕ ਪਾਕਿਸਤਾਨੀ ਮਾਰਕਾ ਬੋਰੀ ਅਤੇ ਡਾਈਪਰ ਦੇ ਪੈਕੇਟ ਵਿਚ ਪੈਕ ਕਰ ਕੇ 8 ਕਿਲੋ 580 ਗ੍ਰਾਮ ਹੈਰੋਇਨ ਦੀ ਖੇਪ ਲੁੱਕਾ ਕੇ ਰੱਖੀ ਹੋਈ ਸੀ, ਜਿਸਨੂੰ ਪੁਲਿਸ ਨੇ ਬਰਾਮਦ ਕਰ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।