ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ - Kargil vijay divas
ਅੰਮ੍ਰਿਤਸਰ: ਬੀਐੱਸਐੱਫ਼ ਵੱਲੋਂ ਕਾਰਗਿਲ ਵਿਜੈ ਦਿਵਸ ਨੂੰ ਇਹ ਹਫ਼ਤਾ ਸਮਰਪਿਤ ਕੀਤਾ ਗਿਆ ਹੈ। ਵੀਰਵਾਰ ਨੂੰ ਕਾਰਗਿਲ ਸ਼ਹੀਦਾਂ ਦੀ ਯਾਦ 'ਚ ਇੱਕ ਦੌੜ ਦਾ ਪ੍ਰਬੰਧ ਕੀਤਾ ਗਿਆ ਹੈ। 73ਵੀਂ ਬਟਾਲੀਅਨ ਦੇ ਜਵਾਨਾਂ ਨੇ 5 ਕਿਲੋਮੀਟਰ ਤੱਕ ਦੀ ਦੌੜ ਲਗਾ ਕੇ ਲੋਕਾਂ ਨੂੰ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਨ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸੀ.ਓ. ਬਲਰਾਜ ਸਿੰਘ ਨੇ ਕਿਹਾ ਕਿ ਅਸੀਂ ਇਹ ਹਫ਼ਤਾ ਕਾਰਗਿਲ ਜਿੱਤ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਵਾਨਾਂ ਵੱਲੋਂ 5 ਕਿਲੋਮੀਟਰ ਦੀ ਦੌੜ ਕਰਵਾਈ ਗਈ ਤਾਂ ਜੋ ਉਹ ਆਪਣੀ ਸਿਹਤ ਦਾ ਧਿਆਨ ਰੱਖ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹਿਦਾ ਹੈ।