ਕੈਬਿਨੇਟ ਮੰਤਰੀ ਸੁਖਬਿੰਦਰ ਸਰਕਾਰੀਆ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ - ਵਿਧਾਨ ਸਭਾ ਸੈਸ਼ਨ
ਚੰਡੀਗੜ੍ਹ: ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਕੈਬਿਨੇਟ ਮੰਤਰੀਆਂ ਸਣੇ ਤਮਾਮ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਪਣੇ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਦੇ ਵੱਖ-ਵੱਖ ਸੈਂਟਰਾਂ ਤੇ ਕੋਵਿਡ ਟੈਸਟ ਕਰਵਾਏ ਗਏ। ਕੁਝ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਪੰਜਾਬ ਭਵਨ ਐੱਮਐੱਲਏ ਹੋਸਟਲ ਅਤੇ ਵਿਧਾਨਸਭਾ ਵਿੱਚ ਟੈਸਟ ਕਰਵਾਏ ਗਏ ਤਾਂ ਉਥੇ ਹੀ ਕਈ ਵਿਧਾਇਕਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਟੈਸਟ ਕਰਵਾਏ ਗਏ ਹਨ ਜਿਨ੍ਹਾਂ ਵਿੱਚੋਂ ਕੁਝ ਮੰਤਰੀ ਦੀ ਰਿਪੋਰਟ ਆ ਚੁੱਕੀ ਹੈ ਜਿਹਨਾਂ ’ਚੋਂ ਕੈਬਿਨੇਟ ਮੰਤਰੀ ਸੁਖਬਿੰਦਰ ਸਰਕਾਰੀਆ ਦੀ ਰਿਪੋਰਟ ਪੌਜ਼ੀਟਿਵ ਆਈ ਹੈ।