ਮਹਾਂਮਾਰੀ ਦੌਰਾਨ ਕੈਪਟਨ ਸਰਕਾਰ ਲੋਕਾਂ ਨੂੰ ਦਵੇ ਰਾਹਤ: ਅਕਾਲੀ ਦਲ
ਚੰਡੀਗੜ੍ਹ: ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਸੂਬੇ ਵਿੱਚ ਕੋਰੋਨਾ ਦੇ ਖਤਰਨਾਕ ਹਾਲਾਤਾਂ ਨੂੰ ਵਿਚਾਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ ਕਿਉਂਕਿ ਮੌਤਾਂ ਦੀ ਗਿਣਤੀ ਵਿੱਚ ਵਧਰੇ ਵਾਧੇ ਮਗਰੋਂ ਹਫੜਾ ਦਫੜੀ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਨਾਲ ਹੀ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਬਾਰੇ ਚਰਚਾ ਕੀਤੀ ਜਾਵੇ। ਇਸ ਫੈਸਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਮੁੱਖ ਦਫਤਰ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਨੇ ਫੈਸਲੇ ਲਏ ਕਿ ਇਸ ਸਮੇਂ ਕੈਪਟਨ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਤਾਂ ਜੋ ਲੋਕ ਪਰੇਸ਼ਾਨ ਨਾ ਹੋਣ।