ਕੈਪਟਨ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਾਂਹਾਮਾਰੀ ਦਾ ਸਕੰਟ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਸਿੱਧੇ ਰੂਪ ਵਿੱਚ ਫੇਫੜਿਆਂ ਦੀ ਬਿਮਾਰੀ ਹੈ। ਜੇਕਰ ਕਣਕ ਦੇ ਨਾੜ ਨੂੰ ਅੱਗ ਲਗਾਈ ਗਈ ਤਾਂ ਕੋਰੋਨਾ ਦੇ ਵਧਣ ਅਤੇ ਪੀੜਤ ਮਰੀਜ਼ਾਂ ਲਈ ਖ਼ਤਰਾਨਾਕ ਹੋਵੇਗਾ।