‘ਕੈਪਟਨ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕਿਸਾਨਾਂ ਦਾ ਕਰ ਰਹੀ ਹੈ ਸੋਸ਼ਣ’ - ਕਿਸਾਨਾਂ ਦਾ ਕਰ ਰਹੀ ਹੈ ਸੋਸ਼ਣ
ਅੰਮ੍ਰਿਤਸਰ: ਭਗਤਾਂ ਵਾਲਾ ਦਾਣਾ ਮੰਡੀ ਵਿਖੇ ਸਰਕਾਰ ਦੇ ਫੋਕੇ ਦਾਅਵਿਆਂ ਤੋਂ ਦੁਖੀ ਕਿਸਾਨ ਤੇ ਆੜ੍ਹਤੀ ਭਾਈਚਾਰੇ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਖਰੀਦ ਦੇ ਪੁਖਤਾਂ ਦਾਅਵੇ ਹੋਣ ਦੀ ਉਮੀਦ ਕਰ ਰਹੀ ਹੈ ਪਰ ਜ਼ਮੀਨੀ ਹਾਲਾਤ ਕੁਝ ਹੋਰ ਹੀ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਮੰਡੀ ’ਚ ਬੈਠੇ ਹਾਂ ਪਰ ਸਰਕਾਰ ਕਣਕ ਦੀ ਖਰੀਦ ਨਹੀਂ ਕਰ ਰਹੀ ਹੈ ਤੇ ਨਾ ਹੀ ਆੜ੍ਹੀਆਂ ਨੂੰ ਬਾਰਦਾਨਾ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਸਾਨੂੰ ਕਾਫੀ ਦਿੱਕਤ ਆ ਰਹੀ ਹੈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਣਕ ਦੀ ਖਰੀਦ ਜਲਦ ਤੋਂ ਜਲਦ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।