‘ਕੈਪਟਨ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕਿਸਾਨਾਂ ਨਾਲ ਕਰ ਰਹੀ ਹੈ ਧੱਕਾ’ - ਝੋਨੇ ਦੀ ਬਿਜਾਈ
ਅੰਮ੍ਰਿਤਸਰ: ਕਿਸਾਨ ਸੂਬਾ ਸਰਕਾਰ 'ਤੇ ਝੋਨੇ ਦੀ ਬਿਜਾਈ ਲਈ ਲੋੜੀਂਦੀ ਬਿਜਲੀ ਨਾ ਮਿਲਣ ’ਤੇ ਕੇਂਦਰ ਨਾਲ ਮਿਲੀਭੁਗਤ ਕਰਨ ਦੇ ਇਲਜ਼ਾਮ ਲਗਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਬਿਜਾਈ ਲਈ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ 5-6 ਘੰਟੇ ਬਿਜਲੀ ਕੱਟ ਵੀ ਲਗਾ ਕੇ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪਾਣੀ ਪੂਰਾ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕੇਂਦਰ ਸਰਕਾਰ ਦੇ ਨਾਲ-ਮਿਲਕੇ ਕਿਸਾਨਾਂ ਨੂੰ ਬਿਜਲੀ ਨਹੀਂ ਦੇ ਰਹੀ ਤਾਂ ਕਿ ਕਿਸਾਨ ਅੰਦੋਲਨ ਛੱਡ ਕੇ ਝੋਨੇ ਦੀ ਬਿਜਾਈ ਵਿੱਚ ਉਲਝ ਜਾਵੇ ਅਤੇ ਕਿਸਾਨ ਅੰਦੋਲਨ ਖ਼ਤਮ ਹੋ ਜਾਵੇ, ਪਰ ਕਿਸਾਨ ਅੰਦੋਲਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਹੀ ਖਤਮ ਹੋਵੇਗਾ।