ਕੋਰੋਨਾ ਰੋਕਣ ਲਈ ਕੈਪਟਨ ਸਰਕਾਰ ਦਿੱਲੀ ਮਾਡਲ ਲਾਗੂ ਕਰੇ: ਹਰਪਾਲ ਚੀਮਾ
ਜਲੰਧਰ: ਸੂਬੇ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਕੋਰੋਨਾ ਨੂੰ ਨੱਥ ਪਾਉਣ ਲਈ ਦਿੱਲੀ ਮਾਡਲ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਕੋਰੋਨਾ ਦੀ ਮਹਾਂਮਾਰੀ ਆਏ ਦਿਨ ਵਧਦੀ ਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਆ ਗਿਆ ਹੈ, ਜਿੱਥੇ ਕੋਰੋਨਾ ਦੇ ਨਾਲ ਪੀੜਤ ਮਰੀਜ਼ਾਂ ਦੀ ਰਿਕਵਰੀ ਦੀ ਗਿਣਤੀ ਬਹੁਤ ਹੀ ਜ਼ਿਆਦਾ ਘੱਟ ਹੈ। ਜੋ ਕਿ ਪੰਜਾਬ ਸਰਕਾਰ ਲਈ ਇੱਕ ਸ਼ਰਮ ਦੀ ਗੱਲ ਹੈ।