ਦਾਗੀ ਮੰਤਰੀ ਨੂੰ ਕੈਪਟਨ ਬਰਖ਼ਾਸਤ ਕਰੇ: ਲੋਕ ਇਨਸਾਫ਼ ਪਾਰਟੀ - scholarship scam in punjab
ਰੋਪੜ: ਲੋਕ ਇਨਸਾਫ਼ ਪਾਰਟੀ ਵੱਲੋਂ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਦੇ ਵਿੱਚ ਕਾਂਗਰਸ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰ ਦੀ ਪੋਸਟ ਮੈਟ੍ਰਿਕ ਸਕਾਲਰ ਸਕੀਮ ਦੇ ਵਿੱਚ ਬਹੁ ਕਰੋੜੀ ਘੁਟਾਲਾ ਕੀਤਾ ਗਿਆ ਹੈ, ਜਿਸ ਦਾ ਖੁਲਾਸਾ ਪਿਛਲੇ ਦਿਨੀਂ ਇੱਕ ਸੀਨੀਅਰ ਆਈਏਐੱਸ ਅਧਿਕਾਰੀ ਵੱਲੋਂ ਕੀਤਾ ਗਿਆ ਸੀ। ਇਸ ਘੁਟਾਲੇ ਨਾਲ ਜਿੱਥੇ ਗਰੀਬ ਬੱਚਿਆਂ ਦਾ ਭਵਿੱਖ ਖ਼ਰਾਬ ਹੋਇਆ ਹੈ ਉੱਥੇ ਹੀ ਸਰਕਾਰ ਦੀ ਛਵੀ ਵੀ ਖਰਾਬ ਹੋਈ ਹੈ। ਇਸ ਸਬੰਧੀ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਉਕਤ ਮੰਤਰੀ ਦੇ ਵਿਰੁੱਧ ਰੋਜ਼ਾਨਾ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।