ਪੰਜਾਬ ਪੁਲਿਸ ਦਾ ਕੋਰੋਨਾ–ਗੀਤ, ਕੈਪਟਨ ਨੇ ਕੀਤਾ ਸ਼ੇਅਰ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ 'ਚ ਦਹਿਸ਼ਤ ਫੈਲਾਈ ਹੋਈ ਹੈ, ਉੱਥੇ ਹੀ ਸਰਕਾਰਾਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਗੀਤਾਂ ਰਾਹੀਂ ਕੋਰੋਨਾ ਤੋਂ ਬਚਾਓ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣਾ ਹੈ ਤਾਂ ਸਾਨੂੰ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ 'ਤੇ ਅਮਲ ਕਰਨ ਦੀ ਲੋੜ ਹੈ।