ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਲਈ ਮੁਆਵਜ਼ਾ ਦੇਵੇਗੀ ਕੈਪਟਨ ਸਰਕਾਰ - loksabha elections 2019
ਚੰਡੀਗੜ੍ਹ: ਪੰਜਾਬ 'ਚ ਬੇ-ਮੌਸਮੀ ਬਾਰਿਸ਼ ਨਾਲ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਨੁਕਸਾਨੀ ਗਈ ਫਸਲ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉੱਥੇ ਹੀ ਨਵਜੋਤ ਸਿੰਘ ਸਿੱਧੂ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਾਰੇ ਧਰਮਾਂ ਦੀ ਗੱਲ ਕਰਦੀ ਹੈ, ਪਰ ਸਾਰੇ ਹਿੰਦੁਸਤਾਨੀ ਹਨ ਅਤੇ ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਹੈ ਤੇ ਅਕਾਲੀ ਦਲ ਨੂੰ ਹੁਣ ਆਪਣਾ ਟਾਇਮ ਦੇਖਣਾ ਚਾਹੀਦਾ ਹੈ। ਬਠਿੰਡਾ ਸੀਟ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁਝ ਹੀ ਦਿਨਾਂ ਅੰਦਰ ਬਠਿੰਡਾ ਸੀਟ 'ਤੇ ਕਾਂਗਰਸ ਦੇ ਉਮੀਦਵਾਰ ਦਾ ਐਲਾਨ ਹੋ ਜਾਵੇਗਾ।