ਲਾਸ਼ਾਂ ਦੀ ਅਦਲਾ ਬਦਲੀ ਹੋਣ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਂਚ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ - High Court ordered to submit the status report of the inquiry
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਕੋਰੋਨਾ ਪੀੜਤ ਪ੍ਰੀਤਮ ਸਿੰਘ ਦੀ ਲਾਸ਼ ਬਦਲਣ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਸੁਣਵਾਈ ਦੌਰਾਨ ਇਹ ਗੱਲ ਸਾਫ ਹੋ ਗਈ ਕਿ ਮਿ੍ਰਤਕ ਪ੍ਰੀਤਮ ਸਿੰਘ ਦੀਆਂ ਅਸਥੀਆਂ ਦਾ ਡੀਐੱਨਏ ਟੈਸਟ ਨਹੀਂ ਹੋ ਸਕਦਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਆਂਕ ਜਾਂਚ ਦੀ ਸਥਿਤੀ ਰਿਪੋਰਟ 7 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।