ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੰਤਰਰਾਜੀ ਬੱਸ ਸੇਵਾ1 6 ਤੋਂ ਮੁੜ ਸ਼ੁਰੂ ਕਰਨ ਦਾ ਫ਼ੈਸਲਾ
ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ 16 ਸਤੰਬਰ ਤੋਂ ਅੰਤਰਰਾਜੀ ਬੱਸ ਸੇਵਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਯੂਟੀ ਪ੍ਰਸ਼ਾਸਨ ਨੇ ਹੋਰ ਸੂਬਿਆਂ ਨੂੰ ਚਿੱਠੀ ਲਿਖ ਕੇ 16 ਸਤੰਬਰ ਤੋਂ ਬੱਸ ਸਰਵਿਸ ਸ਼ੁਰੂ ਕਰਨ ਦੀ ਸੂਚਨਾ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਬੱਸ ਟਿਕਟ ਆਨਲਾਈਨ ਜਾਂ ਬੱਸ ਦੇ ਅੰਦਰ ਹੀ ਮਿਲੇਗੀ। ਇਸ ਦੇ ਨਾਲ ਹੀ ਦੂਜੇ ਸੂਬਿਆਂ ਵਿੱਚੋਂ ਆਉਣ ਵਾਲੀਆਂ ਬੱਸਾਂ ਨੂੰ 16 ਸਤੰਬਰ ਤੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਮਿਲ ਗਈ ਹੈ।